ਰਾਜੇ ਦਾ ਟੁੱਟਿਆ ਹੰਕਾਰ,ਟਰੂਡੋ ਦੇ ‘ਵੈਲਕਮ’ ਲਈ ਕੈਪਟਨ ਰਾਜ਼ੀ

393

ਚੰਡੀਗੜ੍ਹ: 16 ਫਰਵਰੀ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਹਿਲੇ ਭਾਰਤ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਭਾਰਤ ਦੌਰੇ ਦੇ ਪ੍ਰੋਗਰਾਮ ਵਿੱਚ ਦਰਬਾਰ ਸਾਹਿਬ ਜਾਣਾ ਵੀ ਸ਼ਾਮਲ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪੀ.ਐਮ. ਦਾ ਪੰਜਾਬ ਪਹੁੰਚਣ ‘ਤੇ ਸਵਾਗਤ ਕਰਨਗੇ।

ਅਮਰਿੰਦਰ ਸਿੰਘ ਨੇ ਕਿਹਾ ਕਿ ਟਰੂਡੋ ਵਧੀਆ ਲੀਡਰ ਹਨ ਤੇ ਮੇਰਾ ਉਨ੍ਹਾਂ ਨਾਲ ਕੋਈ ਵੀ ਮਤਭੇਦ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਸਾਨੂੰ ਉਨ੍ਹਾਂ ਦੀ ਫੇਰੀ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ, ਪਰ ਜੇਕਰ ਉਹ ਪੰਜਾਬ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਵਰਗੇ ਵਿਅਕਤੀਆਂ ਨੂੰ ਨਹੀਂ ਮਿਲਣਗੇ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਿੱਚ ਲੱਗੇ ਤੱਤਾਂ ਦੇ ਹਮਾਇਤੀ ਹਨ।

captain-amarinder-singh-with-parneet-kaur

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਸਰਕਾਰ ਤੈਅ ਕਰੇਗੀ ਕਿ ਟਰੂਡੋ ਦਾ ਸਵਾਗਤ ਕੀਤਾ ਜਾਵੇ ਕਿ ਨਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਪੀ.ਐਮ. ਨੇ ਸਿਰਫ ਦੋ-ਚਹੁੰ ਘੰਟਿਆਂ ਲਈ ਹੀ ਪੰਜਾਬ ਆਉਣਾ ਹੈ।

Harjit-Singh-Sajjan-canada-defence-minister

ਪਿਛਲੀ ਵਾਰ ਜਦੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਆਏ ਸਨ ਤਾਂ ਕੈਪਟਨ ਨੇ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ। ਕੈਪਟਨ ਮੁਤਾਬਕ ਸੱਜਣ ਖਾਲਿਸਤਾਨ ਪੱਖੀ ਲੋਕਾਂ ਦੀ ਹਮਾਇਤ ਕਰਦੇ ਹਨ ਤੇ ਇਸ ਲਈ ਉਹ ਉਨ੍ਹਾਂ ਦਾ ਸਵਾਗਤ ਦਾ ਦੂਰ, ਉਨ੍ਹਾਂ ਨਾਲ ਮੁਲਾਕਾਤ ਵੀ ਨਹੀਂ ਕਰਨਗੇ। ਇਸ ਕਾਰਨ ਕੈਪਟਨ ਦੀ ਕਾਫੀ ਆਲੋਚਨਾ ਵੀ ਹੋਈ ਸੀ।

        Loading…

Our Sponsors
Loading...